22 ਜਨਵਰੀ ਨੂੰ ਰਾਮ ਮੰਦਰ ਦਾ ਪ੍ਰਾਣ ਪ੍ਰਤਿਸ਼ਠਾ ਸਮਾਰੋਹ ਹੋਣ ਵਾਲਾ ਹੈ।ਇਸ ਦਿਨ ਲਈ ਦੇਸ਼ ਵਾਸੀਆਂ ਦੇ ਮਨ ਵਿਚ ਭਾਰੀ ਉਤਸ਼ਾਹ ਹੈ। ਇਕ ਵਾਰ ਫਿਰ ਕਈ ਸਾਲਾਂ ਬਾਅਦ ਅਯੁੱਧਿਆ, ਰਾਮ ਮੰਦਰ, ਰਾਮਲੱਲਾ ਲੋਕਾਂ ਦੇ ਵਿਚ ਸਭ ਤੋਂ ਜ਼ਿਆਦਾ ਚਰਚਾ ਦਾ ਵਿਸ਼ਾ ਹੈ। ਅਜਿਹੇ ਵਿਚ ਕਈ ਤਰ੍ਹਾਂ ਦੀਆਂ ਸਾਈਟਸ ਤੇ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਰਾਮ ਮੰਦਰ ਨੂੰ ਲੈ ਕੇ ਗੁੰਮਰਾਹਕੁੰਨ ਜਾਣਕਾਰੀਆਂ ਦਿੱਤੀਆਂ ਜਾ ਰਹੀਆਂ ਹਨ। ਸਰਕਾਰ ਇਸ ‘ਤੇ ਬਹੁਤ ਹੀ ਸਖਤ ਹੋ ਗਈ ਹੈ। ਸਰਕਾਰ ਨੇ ਸਾਰੇ ਮੀਡੀਆ ਗਰੁੱਪਸ ਤੇ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਰਾਮ ਮੰਦਰ ਨੂੰ ਲੈ ਗਲਤ ਖਬਰਾਂ ਦੇਣ ਨੂੰ ਲੈ ਕੇ ਸੁਚੇਤ ਕੀਤਾ ਹੈ।
ਸੂਚਨਾ ਤੇ ਪ੍ਰਸਾਰਣ ਮੰਤਰਾਲੇ ਨੇ ਮੀਡੀਆ ਸੰਸਥਾਵਾਂ ਨੂੰ ਸਲਾਹ ਦਿੱਤੀ ਹੈ। ਮੰਤਰਾਲੇ ਨੇ ਐਡਵਾਇਜਰੀ ਜਾਰੀ ਕੀਤੀ ਹੈ।ਉਸ ਵਿਚ ਉਨ੍ਹਾਂ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਸੋਸ਼ਲ ਮੀਡੀਆ ‘ਤੇ ਗੈਰ-ਪ੍ਰਮਾਣਿਤ ਭੜਕਾਊ ਅਤੇ ਗੁੰਮਰਾਹਕੁੰਨ ਜਾਣਕਾਰੀ ਤੇਜ਼ੀ ਨਾਲ ਫੈਲਾਈ ਜਾ ਰਹੀ ਹੈ। ਅਜਿਹੀ ਸੂਚਨਾ ਦੇਸ਼ ਦੀ ਫਿਰਕੂ ਸਦਭਾਵਨਾ ਅਤੇ ਜਨਤਕ ਵਿਵਸਥਾ ਲਈ ਖਤਰਾ ਹਨ।
ਅਯੁੱਧਿਆ ਵਿਚ 22 ਜਨਵਰੀ ਨੂੰ ਰਾਮਲੱਲਾ ਦੀ ਮੂਰਤੀ ਦੀ ਪ੍ਰਾਣ ਪ੍ਰਤਿਸ਼ਠਾ ਦਾ ਪ੍ਰੋਗਰਾਮ ਹੈ।ਇਸ ਦਿਨ ਪੂਰੀ ਅਯੁੱਧਿਆ ਨੂੰ ਸਜਾਇਆ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਮੁੱਖ ਮੰਤਰੀ ਯੋਗੀ ਆਦਿਤਿਆਨਾਥ ਤੇ ਕਈ ਹੋਰ ਸ਼ਖਸੀਅਤਾਂ ਉਥੇ ਮੌਜੂਦ ਹੋਣਗੀਆਂ।